-10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਜਨ ਸੁਵਿਧਾ ਕੈਂਪਾਂ 'ਚ ਆਪਣੀ ਸ਼ਮੂਲੀਅਤ ਦਰਜ ਕਰਵਾਈ-ਡਿਪਟੀ ਕਮਿਸ਼ਨਰ
-10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਜਨ ਸੁਵਿਧਾ ਕੈਂਪਾਂ 'ਚ ਆਪਣੀ ਸ਼ਮੂਲੀਅਤ ਦਰਜ ਕਰਵਾਈ-ਡਿਪਟੀ ਕਮਿਸ਼ਨਰ
ਪਟਿਆਲਾ, 14 ਮਈ:
ਅੱਜ ਪਟਿਆਲਾ ਜ਼ਿਲ੍ਹੇ 'ਚ ਲਗਾਏ ਗਏ ਦੂਸਰੇ ਜਨ ਸੁਵਿਧਾ ਕੈਂਪਾਂ ਨੂੰ ਲਾਮਿਸਾਲ ਹੁੰਗਾਰਾ ਦਿੰਦਿਆਂ 10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਇਨ੍ਹਾਂ ਕੈਂਪਾਂ 'ਚ ਆਪਣੀ ਸ਼ਮੂਲੀਅਤ ਦਰਜ ਕਰਵਾਈ। ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਦੀ ਅਗਵਾਈ ਹੇਠ ਅਤੇ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ 'ਤੇ ਲੱਗੇ ਇਨ੍ਹਾਂ ਕੈਂਪਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੌਕੇ 'ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਸਥਾਨਕ ਵਿਧਾਇਕਾਂ ਨੇ ਕੈਂਪਾਂ 'ਚ ਲਾਭ ਲੈਣ ਵਾਲੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਸਮੇਤ ਹੋਰ ਸਰਕਾਰੀ ਸੇਵਾਵਾਂ ਦੇ ਸਰਟੀਫਿਕੇਟ ਮੌਕੇ 'ਤੇ ਹੀ ਪ੍ਰਦਾਨ ਕੀਤੇ।
ਪਿੰਡ ਅਬਲੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਲੱਗੇ ਕੈਂਪ ਦਾ ਜਾਇਜ਼ਾ ਲੈਣ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਲੋਕਾਂ ਦੇ ਸਰਕਾਰੀ ਦਫ਼ਤਰਾਂ ਦੇ ਲੱਗਦੇ ਚੱਕਰ ਬੰਦ ਕਰਵਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਤ੍ਰਿਪੜੀ ਵਿਖੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਲੋਕਾਂ ਨੂੰ ਅਹਿਸਾਸ ਕਰਵਾਇਆ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸਲ ਅਰਥਾਂ 'ਚ ਲੋਕਾਂ ਦੇ ਦੁਆਰ ਪੁੱਜੀ ਹੈ।
ਜ਼ਿਲ੍ਹੇ ਦੇ ਬਾਕੀ ਵਿਧਾਇਕਾਂ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ ਤੇ ਗੁਰਲਾਲ ਘਨੌਰ ਨੇ ਆਪਣੇ ਹਲਕਿਆਂ 'ਚ ਇਨ੍ਹਾਂ ਕੈਂਪਾਂ ਮੌਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਰਕਾਰੀ ਦਫ਼ਤਰਾਂ ਦੀ ਬਜਾਇ ਜਨ ਸੁਵਿਧਾ ਕੈਂਪਾਂ 'ਚ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੇ ਜਾਣ ਦੀ ਸ਼ਲਾਘਾ ਕੀਤੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਰੰਭੀ 'ਤੁਹਾਡੀ ਸਰਕਾਰ-ਤੁਹਾਡੇ ਦੁਆਰ' ਦੀ ਨਿਵੇਕਲੀ ਪਹਿਲਕਦਮੀ 'ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਵਿਧਾਇਕਾਂ ਦੇ ਸਹਿਯੋਗ ਸਦਕਾ ਦੂਸਰੀ ਵਾਰ ਇਹ ਕੈਂਪ ਲਗਾਏ ਹਨ।
ਡੀ.ਸੀ. ਨੇ ਦੱਸਿਆ ਕਿ ਅੱਜ 10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਕੈਂਪਾਂ 'ਚ ਸ਼ਿਰਕਤ ਕੀਤੀ, ਇਨ੍ਹਾਂ 'ਚੋਂ 4673 ਨੇ ਆਪਣੀਆਂ ਦਰਖ਼ਾਸਤਾਂ ਦਿੱਤੀਆਂ, ਜਿਨ੍ਹਾਂ 'ਚੋਂ 2009 ਦੀ ਮੌਕੇ 'ਤੇ ਪੜਤਾਲ ਕੀਤੀ ਗਈ, ਬਾਕੀ ਦੀ ਪੜਤਾਲ ਕੀਤੀ ਜਾ ਰਹੀ ਹੈ। ਇਨ੍ਹਾਂ 'ਚੋਂ 1912 ਨੂੰ ਯੋਗ ਪਾਇਆ ਗਿਆ ਅਤੇ 510 ਨੂੰ ਮੌਕੇ 'ਤੇ ਵੱਖ-ਵੱਖ ਸੇਵਾਵਾਂ ਦੇ ਸਰਟੀਫਿਕੇਟ ਪ੍ਰਦਾਨ ਕਰ ਦਿੱਤੇ ਗਏ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਰੀਆਂ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼, ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਹਿਮਾਂਸ਼ੂ ਗੁਪਤਾ ਤੇ ਕੰਨੂ ਗਰਗ ਦੀ ਦੇਖ-ਰੇਖ ਹੇਠ ਇਨ੍ਹਾਂ ਕੈਂਪਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪੈਨਸ਼ਨਾਂ, ਆਧਾਰ ਕਾਰਡ, ਸਿਹਤ ਬੀਮਾ ਕਾਰਡ, ਨਿਰਮਾਣ ਕਿਰਤੀ ਕਾਰਡ, ਨਗਰ ਨਿਗਮ ਤੇ ਤਹਿਸੀਲ ਪੱਧਰ ਦੇ ਕੰਮਾਂ ਤੋਂ ਇਲਾਵਾ ਕੋਵਿਡ ਟੀਕਾਕਰਨ ਆਦਿ ਵੀ ਕੀਤਾ ਗਿਆ। ਕੈਂਪਾਂ 'ਚ ਆਪਣੇ ਕੰਮ ਤੁਰੰਤ ਹੋਣ ਤੋਂ ਖੁਸ਼ ਹੋਏ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵਿਧਾਇਕ ਸਾਹਿਬਾਨ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ।
ਇਸ ਦੌਰਾਨ ਬਲਵਿੰਦਰ ਸਿੰਘ ਸੈਣੀ, ਬੀਬਾ ਵੀਰਪਾਲ ਕੌਰ, ਜਨ ਜਾਤੀਆਂ ਸੰਘ ਦੇ ਪ੍ਰਧਾਨ ਗੁਰਚਰਨ ਸਿੰਘ ਰੁਪਾਣਾ ਤੇ ਜਨਰਲ ਸਕੱਤਰ ਹਰਿੰਦਰ ਸਿੰਘ ਬੜਤੀਆ, ਬਲਾਕ ਪ੍ਰਧਾਨ ਰਜਿੰਦਰ ਮੋਹਨ, ਸੁਰਜਨ ਸਿੰਘ ਪ੍ਰਧਾਨ ਵਾਰਡ ਨੰਬਰ 60, ਘੁੰਮਣ ਸਿੰਘ ਫੌਜੀ ਇੰਚਾਰਜ ਵਾਰਡ 1, ਮੀਤ ਪ੍ਰਧਾਨ ਯੂਥ ਵਿੰਗ ਜਗਦੀਪ ਸਿੰਘ ਜੱਗਾ, ਬਲਾਕ ਪ੍ਰਧਾਨ ਅਮਰਜੀਤ ਸਿੰਘ ਭਾਟੀਆ ਤੇ ਹੋਰ ਪਾਰਟੀ ਦੇ ਪ੍ਰਮੁੱਖ ਅਹੁਦੇਦਾਰ ਅਤੇ ਵਰਕਰ ਸਾਥੀ ਮੌਜੂਦ