ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋਇਆ: ਪਵਨ ਬਾਂਸਲ
ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋਇਆ: ਪਵਨ ਬਾਂਸਲ
ਬਰਨਾਲਾ 20 ਜੂਨ ( )-ਸੰਗਰੂਰ ਲੋਕ ਸਭਾ ਹਲਕਾ ਤੋਂ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖਾਇਆ ਹੋਇਆ ਹੈ ਇਸੇ ਤਹਿਤ ਸੰਗਰੂਰ ਲੋਕਸਭਾ ਸੀਟ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ਵਿਚ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਵੱਲੋਂ ਬਰਨਾਲਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਵੱਲੋਂ ਹਲਕੇ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਾਂਗਰਸ ਪਾਰਟੀ ਦੀ ਇਨ੍ਹਾਂ ਚੋਣਾਂ ਵਿੱਚ ਜਿੱਤ ਹੋਣ ਦਾ ਦਾਅਵਾ ਵੀ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੋਣ ਪ੍ਰਚਾਰ ਦੌਰਾਨ ਹੋਇਆ ਵਿਰੋਧ ਇਹ ਦੱਸਦਾ ਹੈ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ। ਦੂਸਰਾ ਆਪ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਕੀਤੇ ਵਾਅਦੇ ਹੁਣ ਮਹਿਜ਼ ਬਿਆਨਬਾਜ਼ੀ ਸਾਬਤ ਹੋ ਰਹੇ ਹਨ ਜਿਸ ਕਰ ਕੇ ਲੋਕ ਆਮ ਆਦਮੀ ਪਾਰਟੀ ਤੋਂ ਟੁੱਟ ਕੇ ਕਾਂਗਰਸ ਪਾਰਟੀ ਵੱਲ ਆ ਰਹੇ ਹਨ। ਨਾ ਤਾਂ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਦੇਣ ਵਿੱਚ ਕਾਮਯਾਬ ਹੋਈ ਹੈ ਅਤੇ ਨਾ ਹੀ ਕਿਸਾਨਾਂ ਦੇ ਲਈ ਕੁਝ ਕਰਨ ਵਿੱਚ ਜਦਕਿ ਇਸ ਦੇ ਉਲਟ ਪੰਜਾਬ ਵਿੱਚ ਆਏ ਦਿਨ ਗੈਂਗਵਾਰ ਅਤੇ ਗੋਲੀ ਚੱਲਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਪੰਜਾਬ ਦੀ ਲਾਈਨ ਆਰਡਰ ਦੀ ਸਥਿਤੀ ਵੀ ਸਵਾਲਾਂ ਦੇ ਘੇਰੇ ਵਿੱਚ ਹੈ ਜਿਸ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਸ੍ਰੀ ਬਾਂਸਲ ਨੇ ਕਿਹਾ ਕਿ ਅਗਨੀਪਥ ਯੋਜਨਾ ਦੇਸ਼ ਦੇ ਨੌਜਵਾਨਾਂ ਲਈ ਫਾਇਦੇਮੰਦ ਨਹੀਂ ਹੈ ਜਿਸ ਦਾ ਕਾਂਗਰਸ ਪਾਰਟੀ ਵੱਲੋਂ ਵਿਰੋਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸਿਆਸੀ ਕਿੜਾਂ ਕੱਢਣ ਲਈ ਰਾਹੁਲ ਗਾਂਧੀ ਸਮੇਤ ਹੋਰ ਕਈ ਆਗੂਆਂ ਤੇ ਈਡੀ ਦੀਆਂ ਰੇੜਾਂ ਕਰਵਾਈਆਂ ਜਾ ਰਹੀਆਂ ਹਨ ਪਰ ਈਡੀ ਦੀਆਂ ਛਾਪੇਮਾਰੀਆਂ ਤੋਂ ਡਰਨਗੇ ਨਹੀਂ । ਇਸ ਮੌਕੇ ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਸ੍ਰੀ ਮੱਖਣ ਸ਼ਰਮਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ, ਅਮਰਜੀਤ ਸਿੰਘ ਸੂਚ, ਧੰਨਾ ਸਿੰਘ ਗਰੇਵਾਲ, ਸੁਖਜੀਤ ਕੌਰ ਸੁੱਖੀ, ਨਰਿੰਦਰ ਸ਼ਰਮਾ, ਜਸਵਿੰਦਰ ਸਿੰਘ ਟਿੱਲੂ, ਮਹੇਸ਼ ਕੁਮਾਰ ਲੋਟਾ, ਕ੍ਰਿਸ਼ਨ ਕੁਮਾਰ ਚੰਨਣਵਾਲੀਆ, ਬਲਦੇਵ ਭੁੱਚਰ, ਸਾਬਕਾ ਸਰਪੰਚ ਚੰਦ ਸਿੰਘ, ਮਹਿੰਦਰਪਾਲ ਸਿੰਘ ਪੱਖੋ, ਜਸਮੇਲ ਸਿੰਘ ਡੇਅਰੀਵਾਲਾ, ਐਮਸੀ ਗੁਰਪ੍ਰੀਤ ਸਿੰਘ ਕਾਕਾ, ਐਮਸੀ ਅਜੇ ਕੁਮਾਰ, ਨਰਿੰਦਰ ਚੋਪਡ਼ਾ, ਸੂਰਤ ਸਿੰਘ ਬਾਜਵਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਵਰਕਰ ਹਾਜ਼ਰ ਸਨ ।