ਮੁੱਖ ਮੰਤਰੀ ਚੰਨੀ ਦਾ ਪੰਜਾਬੀ ਪੱਤਰਕਾਰ ਤੇ ਲੇਖਕ ਮੰਚ ਵੱਲੋਂ ਪੰਜਾਬੀ ਮਾਂ ਬੋਲੀ ਲਈ ਸਖ਼ਤ ਫ਼ੈਸਲਾ ਲੈਣ ਤੇ ਕੀਤਾ ਧੰਨਵਾਦ

ਮੁੱਖ ਮੰਤਰੀ ਚੰਨੀ ਦਾ ਪੰਜਾਬੀ ਪੱਤਰਕਾਰ ਤੇ ਲੇਖਕ ਮੰਚ ਵੱਲੋਂ ਪੰਜਾਬੀ ਮਾਂ ਬੋਲੀ ਲਈ ਸਖ਼ਤ ਫ਼ੈਸਲਾ ਲੈਣ ਤੇ ਕੀਤਾ ਧੰ

ਚੰਡੀਗੜ੍ਹ, 9 ਨਵੰਬਰ

ਪੰਜਾਬੀ ਪੱਤਰਕਾਰ ਅਤੇ ਲੇਖਕ ਮੰਚ ਦੇ ਵਫਦ ਨੇ ਪ੍ਰਧਾਨ ਤਰਲੋਚਨ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਪੰਜਾਬੀ ਭਾਸ਼ਾ ਬਾਰੇ ਲਏ ਇਤਿਹਾਸਕ ਫੈਸਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਮੰਚ ਦੇ ਆਗੂਆਂ ਤਰਲੋਚਨ ਸਿੰਘ ਪਰਮਿੰਦਰ ਸਿੰਘ ਜੱਟਪੁਰੀ, ਗੁਰਮੀਤ ਖਹਿਰਾ, ਨਵਦੀਪ ਗਿੱਲ ਆਦਿ ਨੇ ਪੰਜਾਬ ਭਵਨ ਵਿਖੇ ਮੁਲਾਕਾਤ ਦੌਰਾਨ ਸ੍ਰੀ ਚੰਨੀ ਨੂੰ ਕਿਹਾ ਕਿ ਉਨ੍ਹਾਂ 13 ਸਾਲਾਂ ਤੋਂ ਪੰਜਾਬੀ ਹਿਤੈਸ਼ੀਆਂ ਦੀ ਲਮਕ ਰਹੀ ਮੰਗ ਨੂੰ 15 ਦਿਨ ਵਿਚ ਪੂਰਾ ਕਰਕੇ ਪੰਜਾਬੀ ਮਾਂ ਬੋਲੀ ਦੇ ਸੱਚੇ ਸਪੂਤ ਹੋਣ ਦਾ ਸਬੂਤ ਦਿੱਤਾ ਹੈ। ਦੱਸਣਯੋਗ ਹੈ ਕਿ ਮੰਚ ਦੇ ਪ੍ਰਧਾਨ ਤਰਲੋਚਨ ਸਿੰਘ ਨੇ  ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਵਿਚ ਕੰਮ ਨਾ ਕਰਨ ਵਾਲੇ ਮੁਲਾਜ਼ਮਾਂ/ਅਧਿਕਾਰੀਆਂ ਨੂੰ ਜ਼ੁਰਮਾਨੇ ਲਾਉਣ ਸਮੇਤ ਹੋਰ ਮੰਗ 23 ਅਕਤੂਬਰ ਨੂੰ ਮੁੱਖ ਮੰਤਰੀ ਮੂਹਰੇ ਰਖੀਆਂ ਸਨ ਅਤੇ ਸ੍ਰੀ ਚੰਨੀ ਨੇ 7 ਨਵੰਬਰ ਨੂੰ ਹੋਈ ਕੈਬਨਿਟ ਮੀਟਿੰਗ ਵਿਚ ਪੰਜਾਬੀ ਭਾਸ਼ਾ ਬਾਬਤ ਵੱਡੇ ਫੈਸਲੇ ਲਏ ਸਨ। ਆਗੂਆਂ ਨੇ ਸ੍ਰੀ ਚੰਨੀ ਦਾ ਮੰਗਾਂ ਮੰਨਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿਚ ਪੰਜਾਬੀ ਭਾਸ਼ਾ ਨੂੰ ਪੂਰੀ ਤਰਾਂ ਲਾਗੂ ਕਰਵਾਉਣ ਲਈ ਕੋਈ ਕਸਰ ਨਹੀਂ ਛੱਡਣਗੇ।